BREAKING PUNJAB

Fastest Punjab & National News in Punjabi and Hindi

ਫ਼ਤਹਿਗੜ੍ਹ ਸਾਹਿਬ ਦੀਆਂ ਮੰਡੀਆਂ ਵਿੱਚ 2.49 ਲੱਖ ਮੀਟਰਕ ਟਨ ਕਣਕ ਦੀ ਖਰੀਦ, ਕਿਸਾਨਾਂ ਨੂੰ 628.97 ਕਰੋੜ ਰੁਪਏ ਦੀ ਅਦਾਇਗੀ

Dc Fatehgarh Sahi5

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਕਾਰਵਾਈ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 50 ਹਜ਼ਾਰ 56 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 49 ਹਜ਼ਾਰ 817 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਹੁਣ ਤੱਕ 628.97 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਵਿੱਚ ਪਨਗ੍ਰੇਨ ਨੇ 59,310 ਮੀਟਰਕ ਟਨ, ਮਾਰਕਫੈੱਡ ਨੇ 66,386 ਮੀਟਰਕ ਟਨ, ਪਨਸਪ ਨੇ 57,505 ਮੀਟਰਕ ਟਨ, ਵੇਅਰ ਹਾਊਸ ਨੇ 37,661 ਮੀਟਰਕ ਟਨ, ਐਫ.ਸੀ.ਆਈ. ਨੇ 22,551 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 6,402 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਹਵਾ, ਪਾਣੀ ਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੀ ਮਦਦ ਮਿਲਦੀ ਹੈ।

Leave a Reply

Your email address will not be published. Required fields are marked *