BREAKING PUNJAB

Fastest Punjab & National News in Punjabi and Hindi

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਮਿਲੇਗਾ ਆਰਥਿਕ ਸਹਾਰਾ, 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੀ ਰਕਮ : ਵਿਧਾਇਕ ਗਿਆਸਪੁਰਾ

Mla Payal

ਪਾਇਲ (ਲੁਧਿਆਣਾ),
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਯੋਜਨਾ ਤਹਿਤ ਪਾਇਲ ਵਿਖੇ ਰਜਿਸਟ੍ਰੇਸ਼ਨ ਸਬੰਧੀ ਟ੍ਰੇਨਿੰਗ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲੈ ਕੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ 1 ਜੁਲਾਈ ਤੋਂ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਕਈ ਲੋਕ-ਪੱਖੀ ਫੈਸਲੇ ਲਏ ਹਨ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ।

ਟ੍ਰੇਨਿੰਗ ਕੈਂਪ ਦੌਰਾਨ ਵਿਧਾਇਕ ਗਿਆਸਪੁਰਾ ਨੇ ਮਹਿਲਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮਹਿਲਾਵਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਘਰੇਲੂ ਖਰਚਿਆਂ ਵਿੱਚ ਮਦਦ ਮਿਲੇਗੀ ਅਤੇ ਉਹ ਆਰਥਿਕ ਤੌਰ ‘ਤੇ ਹੋਰ ਖੁਦਮੁਖਤਿਆਰ ਬਣ ਸਕਣਗੀਆਂ।

ਇਲਾਕਾ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰਦੀ ਨਜ਼ਰ ਆ ਰਹੀ ਹੈ।

Leave a Reply

Your email address will not be published. Required fields are marked *