ਫਤਹਿਗੜ੍ਹ ਸਾਹਿਬ, ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਵਿਧਾਨ ਸਭਾ ਹਲਕਾ ਬਸੀ ਪਠਾਣਾਂ, ਫਤਹਿਗੜ੍ਹ ਸਾਹਿਬ ਅਤੇ ਅਮਲੋਹ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਅਤੇ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਗਈ।
ਟ੍ਰੇਨਿੰਗ ਦੌਰਾਨ ਬੀ.ਐਲ.ਓ ਐਪ, ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਅਤੇ ਇਨੂਮੀਰੇਸ਼ਨ ਫਾਰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਐਸ.ਆਈ.ਆਰ. ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਜ਼ਿਲ੍ਹਾ ਚੋਣ ਅਫਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਹਰ ਬੀ.ਐਲ.ਓ. ਵੋਟਰਾਂ ਦੇ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਵੰਡੇਗਾ ਅਤੇ ਉਨ੍ਹਾਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕਰੇਗਾ। ਉਨ੍ਹਾਂ ਦੱਸਿਆ ਕਿ ਗਣਨਾ ਫਾਰਮ ਪ੍ਰਾਪਤ ਕਰਨ ਲਈ ਬੀ.ਐਲ.ਓਜ਼ ਵੱਲੋਂ ਘਰ-ਘਰ ਸਰਵੇ ਦੌਰਾਨ ਤਿੰਨ ਵਾਰ ਦੌਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਵੱਖ-ਵੱਖ ਟੀਮਾਂ ਅਤੇ ਨੋਡਲ ਅਫਸਰਾਂ ਦਾ ਗਠਨ ਕੀਤਾ ਗਿਆ ਹੈ। ਲੋਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਪੱਧਰ ‘ਤੇ ਹੈਲਪ ਡੈਸਕ ਅਤੇ ਚੋਣ ਹਲਕਾ ਪੱਧਰ ‘ਤੇ ਫੈਸੀਲੀਟੇਸ਼ਨ ਸੈਂਟਰ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ‘ਤੇ ਸੰਪਰਕ ਕਰਕੇ ਚੋਣਾਂ ਅਤੇ ਐਸ.ਆਈ.ਆਰ. ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਟ੍ਰੇਨਿੰਗ ਦੌਰਾਨ ਬੂਥ ਲੈਵਲ ਅਫਸਰਾਂ ਨੂੰ ਆਮ ਨਾਗਰਿਕਾਂ, ਐਨ.ਆਰ.ਆਈ., ਮਾਈਗ੍ਰੇਟ, ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੇ ਇਨੂਮੀਰੇਸ਼ਨ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਅਤੇ ਪਿਛਲੇ ਰਿਕਾਰਡ ਵਿੱਚੋਂ ਵੋਟ ਦੀ ਭਾਲ ਜਾਂ ਲਿੰਕ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੀ.ਐਲ.ਓ ਐਪ ਲਿੰਕ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।












Leave a Reply