BREAKING PUNJAB

Fastest Punjab & National News in Punjabi and Hindi

ਐਸਡੀਐਮ ਅਮਲੋਹ ਹਰਵੀਰ ਕੌਰ ਨੇ ਇਨੁਮੀਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ

SIR By Sdm Amloh

ਅਮਲੋਹ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਵੋਟਰ ਸੂਚੀ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਐਸਡੀਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਨੇ ਹਲਕਾ ਅਮਲੋਹ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਇਨੁਮੀਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਐਸ.ਆਈ.ਆਰ. ਅਧੀਨ ਚੱਲ ਰਹੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਇਹ ਦੌਰਾ ਕੀਤਾ ਗਿਆ। ਇਸ ਦੌਰਾਨ ਐਸਡੀਐਮ ਹਰਵੀਰ ਕੌਰ ਨੇ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਭਰਨ ਵਿੱਚ ਨਿੱਜੀ ਤੌਰ ‘ਤੇ ਸਹਾਇਤਾ ਵੀ ਪ੍ਰਦਾਨ ਕੀਤੀ।

ਐਸਡੀਐਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਇਨੁਮੀਰੇਸ਼ਨ ਫਾਰਮ ਭਰਵਾਉਣਾ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਸ਼ੁੱਧ ਬਣਾਉਣਾ ਹੈ। ਇਸ ਲਈ ਜ਼ਿਲ੍ਹੇ ਭਰ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਇਸ ਮੁਹਿੰਮ ਨਾਲ ਜੁੜ ਸਕਣ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਇਨੁਮੀਰੇਸ਼ਨ ਫਾਰਮ ਸਮੇਂ ਸਿਰ ਭਰਨ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *