BREAKING PUNJAB

Fastest Punjab & National News in Punjabi and Hindi

ਐਸਆਈਆਰ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ, 1200 ਤੋਂ ਵੱਧ ਵੋਟਰਾਂ ਵਾਲੇ 31 ਬੂਥਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਨਿਰਦੇਸ਼

Voter verification in Fatehgarh Sahib

ਫਤਹਿਗੜ੍ਹ ਸਾਹਿਬ: ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਬੀਐਲਓਜ਼ ਅਤੇ ਸੁਪਰਵਾਈਜ਼ਰਾਂ ਦੇ ਕੰਮ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਵੀ ਸਮੀਖਿਆ ਕੀਤੀ ਗਈ। ਅਮਰਬੀਰ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 31 ਅਜਿਹੇ ਪੋਲਿੰਗ ਬੂਥ ਹਨ, ਜਿੱਥੇ 1200 ਤੋਂ ਵੱਧ ਵੋਟਰ ਦਰਜ ਹਨ। ਉਨ੍ਹਾਂ ਇਨ੍ਹਾਂ ਸਾਰੇ ਬੂਥਾਂ ਦੀ 100 ਫੀਸਦੀ ਫਿਜ਼ੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਵੋਟਰਾਂ ਤੋਂ ਪ੍ਰਾਪਤ ਹੋ ਰਹੇ ਇਨੁਮੀਰੇਸ਼ਨ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਨਿਰਧਾਰਿਤ ਸਮੇਂ ਅੰਦਰ ਸਾਰਾ ਕੰਮ ਮੁਕੰਮਲ ਕੀਤਾ ਜਾ ਸਕੇ। ਨਾਲ ਹੀ ਹਰ ਯੋਗ ਵੋਟਰ ਤੱਕ ਪਹੁੰਚ ਕਰਕੇ ਗਿਣਤੀ ਫਾਰਮਾਂ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਉਣ ਲਈ ਕਿਹਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਬੀਐਲਓਜ਼ ਘਰ-ਘਰ ਜਾ ਕੇ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸੁਪਰਵਾਈਜ਼ਰਾਂ ਨੂੰ ਵੀ ਬੀਐਲਓਜ਼ ਦੇ ਕੰਮ ਦੀ ਲਗਾਤਾਰ ਸਮੀਖਿਆ ਕਰਨ ਅਤੇ ਜਿੱਥੇ ਕੰਮ ਦੀ ਰਫ਼ਤਾਰ ਘੱਟ ਹੋਵੇ, ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਐਸਡੀਐਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸਡੀਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸਡੀਐਮ ਬੱਸੀ ਪਠਾਣਾ ਦੀਪਜੋਤ ਕੌਰ, ਐਸਡੀਐਮ ਅਮਲੋਹ ਹਰਵੀਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *