BREAKING PUNJAB

Fastest Punjab & National News in Punjabi and Hindi

ਖੰਨਾ ਬਲੱਡ ਬੈਂਕ ਵਿੱਚ ਖੂਨਦਾਨ ਕੈਂਪ, 14 ਯੂਨਿਟ ਖੂਨ ਇਕੱਠਾ

Blood donation camp in civil hospital khanna

ਖੰਨਾ: ਸਮਾਜ ਸੇਵਾ ਦੇ ਉਦੇਸ਼ ਨਾਲ ਨਾਰਦਰਨ ਜ਼ੋਨ ਇੰਸ਼ੋਰੈਂਸ ਇੰਪਲਾਇਜ਼ ਐਸੋਸੀਏਸ਼ਨ, ਖੰਨਾ ਯੂਨਿਟ ਵੱਲੋਂ ਸਿਵਲ ਹਸਪਤਾਲ ਖੰਨਾ ਦੇ ਬਲੱਡ ਬੈਂਕ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਬਲੱਡ ਬੈਂਕ ਇੰਚਾਰਜ ਡਾ. ਕਰਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਕੈਂਪ ਦੌਰਾਨ ਸਿਵਲ ਹਸਪਤਾਲ ਦੇ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨਾਰਦਰਨ ਜ਼ੋਨ ਇੰਸ਼ੋਰੈਂਸ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਵਰਗੇ ਯਤਨ ਲੋੜਵੰਦ ਮਰੀਜ਼ਾਂ ਲਈ ਜੀਵਨਦਾਨ ਸਾਬਤ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਜਿਹੇ ਕੈਂਪਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਬਲੱਡ ਬੈਂਕ ਇੰਚਾਰਜ ਡਾ. ਕਰਨਪ੍ਰੀਤ ਕੌਰ ਨੇ ਖੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੂਨ ਦੀ ਇੱਕ ਯੂਨਿਟ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਨਾ ਚਾਹੀਦਾ ਹੈ, ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਇਆ ਜਾ ਸਕੇ।

ਡਾ. ਕਰਨਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 14 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜਿਸ ਨੂੰ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਬਲੱਡ ਬੈਂਕ ਵਿੱਚ ਸੁਰੱਖਿਅਤ ਰੱਖਿਆ ਜਾਵੇਗਾ।

ਇਸ ਮੌਕੇ ਡਾ. ਅਮ੍ਰਿਤਪਾਲ ਕੌਰ, ਨਾਮਦੀਪ ਕੌਰ, ਰਵੀਸ਼ ਮਾਨ, ਅਮਨਪ੍ਰੀਤ ਸਿੰਘ ਅਤੇ ਬਲੱਡ ਬੈਂਕ ਦਾ ਸਮੂਹ ਸਟਾਫ਼ ਹਾਜ਼ਰ ਰਿਹਾ। ਐਸੋਸੀਏਸ਼ਨ ਦੇ ਮੈਂਬਰਾਂ ਨੇ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰੱਖਣ ਦਾ ਸੰਕਲਪ ਲਿਆ।

Leave a Reply

Your email address will not be published. Required fields are marked *