ਅਮਲੋਹ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਹਲਕਾ ਅਮਲੋਹ ਵਿੱਚ ਇਨੁਮੀਰੇਸ਼ਨ ਫਾਰਮ ਭਰਵਾਉਣ, ਇਕੱਠੇ ਕਰਨ ਅਤੇ ਉਨ੍ਹਾਂ ਦੀ ਡਿਜ਼ੀਟਾਈਜ਼ੇਸ਼ਨ ਲਈ ਲਗਾਏ ਗਏ ਕੈਂਪਾਂ ਦਾ ਐਸਡੀਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਵੱਲੋਂ ਨਿਰੀਖਣ ਕੀਤਾ ਗਿਆ।
ਨਿਰੀਖਣ ਦੌਰਾਨ ਐਸਡੀਐਮ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਇਨੁਮੀਰੇਸ਼ਨ ਫਾਰਮ ਨੂੰ ਪੂਰੀ ਸ਼ੁੱਧਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਡਿਜ਼ੀਟਾਈਜ਼ ਕੀਤਾ ਜਾਵੇ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ, ਸ਼ੁੱਧ ਅਤੇ ਅਪਡੇਟ ਬਣਾਇਆ ਜਾ ਸਕੇ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਜਿਨ੍ਹਾਂ ਬੀਐਲਓਜ਼ ਨੂੰ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਦੌਰਾਨ ਤਕਨੀਕੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੀ ਸਹਾਇਤਾ ਲਈ ਮੰਡੀ ਗੋਬਿੰਦਗੜ੍ਹ ਸਥਿਤ ਦੇਸ਼ ਭਗਤ ਯੂਨੀਵਰਸਿਟੀ ਵਿੱਚ ਵਿਸ਼ੇਸ਼ ਹੈਲਪ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਰਾਹੀਂ ਬੀਐਲਓਜ਼ ਨੂੰ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਡਿਜ਼ੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਬੀਐਲਓਜ਼ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਯੋਗ ਵੋਟਰਾਂ ਨਾਲ ਸੰਪਰਕ ਕਰਕੇ ਇਨੁਮੀਰੇਸ਼ਨ ਫਾਰਮ ਸਮੇਂ ਸਿਰ ਪ੍ਰਾਪਤ ਕੀਤੇ ਜਾਣ ਅਤੇ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸਹੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।












Leave a Reply