BREAKING PUNJAB

Fastest Punjab & National News in Punjabi and Hindi

ਐੱਸ.ਆਈ.ਆਰ. ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਵਿੱਚ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰ ਗਣਨਾ ਜਾਰੀ

SIR goings-on in Fatehgarh Sahib

ਫ਼ਤਹਿਗੜ੍ਹ ਸਾਹਿਬ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਜ਼ਿਲ੍ਹੇ ਦੇ 544 ਬੂਥ ਲੈਵਲ ਅਫ਼ਸਰ (ਬੀਐੱਲਓਜ਼) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ (ਇਨੁਮੀਰੇਸ਼ਨ) ਫਾਰਮ ਭਰਵਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈਆਰਓਜ਼) ਵੱਲੋਂ ਇਸ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਐੱਸ.ਆਈ.ਆਰ. ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 3 ਈਆਰਓਜ਼, 6 ਏਈਆਰਓਜ਼, 15 ਐਡੀਸ਼ਨਲ ਏਈਆਰਓਜ਼, 55 ਸੈਕਟਰ ਅਫ਼ਸਰ ਅਤੇ 544 ਬੀਐੱਲਓਜ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਵੇ, ਕਿਸੇ ਯੋਗ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।

ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐੱਲਓਜ਼ ਵੱਲੋਂ ਦਿੱਤੇ ਗਏ ਗਣਨਾ (ਇਨੁਮੀਰੇਸ਼ਨ) ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕੀਤਾ ਜਾ ਸਕੇ।

Leave a Reply

Your email address will not be published. Required fields are marked *