ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ
ਫ਼ਤਹਿਗੜ੍ਹ ਸਾਹਿਬ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਪ੍ਰਕਿਰਿਆ ਤਹਿਤ 1200 ਤੋਂ ਵੱਧ ਵੋਟਰਾਂ ਵਾਲੇ 31 ਪੋਲਿੰਗ ਸਟੇਸ਼ਨਾਂ ਵਿੱਚੋਂ 29 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ, ਜਦਕਿ ਬਾਕੀ ਪੋਲਿੰਗ ਸਟੇਸ਼ਨਾਂ ਨੂੰ ਲੋੜ ਅਨੁਸਾਰ ਨੇੜਲੇ ਪੋਲਿੰਗ ਸਟੇਸ਼ਨਾਂ ਨਾਲ ਜੋੜਿਆ ਜਾ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਪ੍ਰਸਤਾਵ ਅਨੁਸਾਰ ਵਿਧਾਨ ਸਭਾ ਹਲਕਾ ਬੱਸੀ ਪਠਾਣਾ (ਅ.ਜ.) ਵਿੱਚ 5, ਫ਼ਤਹਿਗੜ੍ਹ ਸਾਹਿਬ ਵਿੱਚ 14 ਅਤੇ ਅਮਲੋਹ ਵਿਧਾਨ ਸਭਾ ਹਲਕੇ ਵਿੱਚ 10 ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣ ਦੀ ਯੋਜਨਾ ਹੈ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ 544 ਪੋਲਿੰਗ ਸਟੇਸ਼ਨ ਹਨ। 29 ਨਵੇਂ ਪੋਲਿੰਗ ਸਟੇਸ਼ਨ ਬਣਨ ਉਪਰੰਤ ਇਹ ਗਿਣਤੀ ਵੱਧ ਕੇ 573 ਹੋ ਜਾਵੇਗੀ। ਇਸ ਅਨੁਸਾਰ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਵਿੱਚ 183, ਫ਼ਤਹਿਗੜ੍ਹ ਸਾਹਿਬ ਵਿੱਚ 214 ਅਤੇ ਅਮਲੋਹ ਵਿੱਚ 176 ਪੋਲਿੰਗ ਸਟੇਸ਼ਨ ਹੋਣਗੇ।
ਮੀਟਿੰਗ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਰੈਸ਼ਨੇਲਾਈਜ਼ੇਸ਼ਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ, ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਦੇ ਕੁਲਵੰਤ ਸਿੰਘ ਪਾਂਧੀ, ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।












Leave a Reply