ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਚੋਣ ਅਫਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਸੰਖੇਪ ਪੁਨਰਵੀਖਣ (ਐੱਸ.ਆਈ.ਆਰ.) ਤਹਿਤ ਇਨੁਮੀਰੇਸ਼ਨ ਫਾਰਮ ਭਰਨ ਅਤੇ ਡਿਜੀਟਾਈਜ਼ ਕਰਨ ਦਾ ਕੰਮ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 11 ਅਤੇ 12 ਜੁਲਾਈ, 2026 ਨੂੰ ਜ਼ਿਲ੍ਹੇ ਦੇ ਸਾਰੇ 544 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ, ਜਿੱਥੇ ਵੋਟਰ ਆਪਣੇ ਇਨੁਮੀਰੇਸ਼ਨ ਫਾਰਮ ਭਰ ਕੇ ਸਬੰਧਤ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਕੋਲ ਜਮ੍ਹਾਂ ਕਰਵਾ ਸਕਣਗੇ।
ਡਾ. ਸੋਨਾ ਥਿੰਦ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਨ ਜਾਂ ਇਨ੍ਹਾਂ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਹ ਕਾਰਵਾਈ ਪੂਰੀ ਕਰਨ।
ਉਨ੍ਹਾਂ ਕਿਹਾ ਕਿ ਬੀ.ਐਲ.ਓ. ਵੋਟਰਾਂ ਦੀ ਹਰ ਸੰਭਵ ਮਦਦ ਕਰਨਗੇ। ਜ਼ਿਲ੍ਹਾ ਚੋਣ ਅਫਸਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਲਈ ਸਮੇਂ ਸਿਰ ਇਨੁਮੀਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।












Leave a Reply