BREAKING PUNJAB

Fastest Punjab & National News in Punjabi and Hindi

ਫਤਹਿਗੜ੍ਹ ਸਾਹਿਬ ਵਿੱਚ ਸੜਕਾਂ ਕਿਨਾਰੇ ਪਸ਼ੂ ਚਰਾਉਣ ‘ਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

New order by Dc Fatehgarh Sahib

23 ਅਗਸਤ 2026 ਤੱਕ ਲਾਗੂ ਰਹਿਣਗੇ ਹੁਕਮ, ਸੜਕ ਸੁਰੱਖਿਆ ਅਤੇ ਫਸਲਾਂ ਦੀ ਰੱਖਿਆ ਲਈ ਚੁੱਕਿਆ ਕਦਮ

ਫਤਹਿਗੜ੍ਹ ਸਾਹਿਬ, 14 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰਿਆਂ ‘ਤੇ ਗਾਵਾਂ, ਮੱਝਾਂ, ਭੇਡਾਂ ਅਤੇ ਬੱਕਰੀਆਂ ਚਰਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਜਾਰੀ ਹੁਕਮਾਂ ਅਨੁਸਾਰ ਗੁੱਜਰਾਂ, ਚਰਵਾਹਿਆਂ ਜਾਂ ਹੋਰ ਵਿਅਕਤੀਆਂ ਵੱਲੋਂ ਵੱਡੀ ਗਿਣਤੀ ਵਿੱਚ ਪਸ਼ੂਆਂ ਨੂੰ ਸੜਕਾਂ ਕਿਨਾਰੇ ਚਰਾਉਣ ਕਾਰਨ ਲੋਕਾਂ ਦੀਆਂ ਫਸਲਾਂ ਅਤੇ ਸੜਕਾਂ ਦੇ ਨਾਲ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਦੇ ਨਾਲ ਹੀ ਸੜਕਾਂ ‘ਤੇ ਪਸ਼ੂਆਂ ਦੀ ਆਵਾਜਾਈ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੜਕਾਂ ‘ਤੇ ਪਸ਼ੂ ਚਰਾਉਣ ਨਾਲ ਸ਼ਹਿਰਾਂ ਅਤੇ ਪਿੰਡਾਂ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜਨਤਕ ਸੁਰੱਖਿਆ, ਸੜਕਾਂ ਦੀ ਸੁਚੱਜੀ ਆਵਾਜਾਈ ਅਤੇ ਵਾਤਾਵਰਣ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰਿਆਂ ‘ਤੇ ਗਾਵਾਂ, ਮੱਝਾਂ, ਭੇਡਾਂ ਅਤੇ ਬੱਕਰੀਆਂ ਚਰਾਉਣ ‘ਤੇ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *