ਫਤਹਿਗੜ੍ਹ ਸਾਹਿਬ, 16 ਜੁਲਾਈ: ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਅਗਵਾਈ ਕਰਦਿਆਂ ਕੇਂਦਰੀ ਸਪਾਂਸਰਡ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟਿਲਾਈਜ਼ੇਸ਼ਨ ਸਰਟੀਫਿਕੇਟ) ਹਰ ਹਾਲਤ ਵਿੱਚ 31 ਅਗਸਤ ਤੱਕ ਜਮ੍ਹਾਂ ਕਰਵਾਏ ਜਾਣ ਅਤੇ ਸਾਰੀਆਂ ਯੋਜਨਾਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ ਅਤੇ ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਡਾ. ਅਮਰ ਸਿੰਘ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਮਨਰੇਗਾ, ਸਮੱਗਰ ਸਿੱਖਿਆ ਅਭਿਆਨ, ਸਵੱਛ ਭਾਰਤ ਮਿਸ਼ਨ, ਮਿਡ-ਡੇ-ਮੀਲ, ਰਾਸ਼ਟਰੀ ਸਿਹਤ ਮਿਸ਼ਨ, ਬੇਟੀ ਬਚਾਓ-ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਐਮ.ਪੀ. ਲੈਂਡ ਅਤੇ ਆਰਸੈਟੀ ਸਮੇਤ ਵੱਖ-ਵੱਖ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਭਾਈਵਾਲੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਜੇਕਰ ਕਿਸੇ ਵੀ ਕਿਸਮ ਦੀ ਰੁਕਾਵਟ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਸਮੇਂ ਸਿਰ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਦਿੱਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਕੇਂਦਰੀ ਸਪਾਂਸਰਡ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ।
ਮੀਟਿੰਗ ਵਿੱਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।












Leave a Reply