BREAKING PUNJAB

Fastest Punjab & National News in Punjabi and Hindi

11 ਅਗਸਤ ਤੱਕ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਲ ਕਰਨ ਲਈ ਅਰਜ਼ੀਆਂ, ਘਰ ਬੈਠੇ ਵੀ ਕਰ ਸਕਦੇ ਹੋ ਅਪਲਾਈ

Food cards in Fatehgarh Sahib


ਫਤਹਿਗੜ੍ਹ ਸਾਹਿਬ,

ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਵਾਉਣ ਲਈ 11 ਅਗਸਤ ਤੱਕ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀਮਤੀ ਮੀਨਾਕਸੀ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ (CSC) ਜਾਂ ਡੀਐਫਐਸਸੀ ਦਫ਼ਤਰ, ਫਤਹਿਗੜ੍ਹ ਸਾਹਿਬ ਵਿਖੇ ਫਾਰਮ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਸੇਵਾ ਕੇਂਦਰ ਰਾਹੀਂ ਅਰਜ਼ੀ ਦੇਣ ‘ਤੇ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ।


ਸ੍ਰੀਮਤੀ ਮੀਨਾਕਸੀ ਨੇ ਕਿਹਾ ਕਿ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਦੇਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਮੈਂਬਰ ਸ਼ਾਮਲ ਕਰਨ ਲਈ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।


ਉਨ੍ਹਾਂ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਅਰਜ਼ੀ ਜਮ੍ਹਾਂ ਕਰਵਾਉਣ।


ਉਨ੍ਹਾਂ ਇਹ ਵੀ ਦੱਸਿਆ ਕਿ ਬਿਨੈਕਾਰ ERCMS ਪੋਰਟਲ ਰਾਹੀਂ ਘਰ ਬੈਠੇ ਆਪਣੀ ਅਰਜ਼ੀ ਖੁਦ ਵੀ ਆਨਲਾਈਨ ਜਮ੍ਹਾਂ ਕਰ ਸਕਦੇ ਹਨ। ਇਸ ਤਰੀਕੇ ਨਾਲ ਅਰਜ਼ੀ ਦੇਣ ‘ਤੇ ਕਿਸੇ ਵੀ ਤਰ੍ਹਾਂ ਦੀ ਪ੍ਰੋਸੈਸਿੰਗ ਫੀਸ ਨਹੀਂ ਲੱਗੇਗੀ।

Leave a Reply

Your email address will not be published. Required fields are marked *