BREAKING PUNJAB

Fastest Punjab & National News in Punjabi and Hindi

ਡਿਪਟੀ ਕਮਿਸ਼ਨਰ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਨੂੰ ਕੀਤਾ ਸਨਮਾਨ

Award to blo by dc sona thind

ਫਤਹਿਗੜ੍ਹ ਸਾਹਿਬ:

ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੌਰਾਨ ਮਿਤੀ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਵੱਲੋਂ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਜਾ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਤਰ ਕਰਕੇ ਬੀ.ਐੱਲ.ਓ. ਐਪ ਵਿੱਚ ਡਿਜੀਟਾਈਜ਼ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੀ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਬੂਥ ਨੰਬਰ 122 ਦੀ ਬੀ.ਐੱਲ.ਓ. ਪੂਨਮ ਰਾਣੀ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੋਨਾ ਥਿੰਦ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪੂਨਮ ਰਾਣੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰ ਬੀ.ਐੱਲ.ਓਜ਼ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਬੀ.ਐੱਲ.ਓਜ਼ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੇ ਅਗਲੇ ਟੀਚਿਆਂ ਨੂੰ ਵੀ ਸਮੇਂ ਸਿਰ ਪੂਰਾ ਕਰਨ ਲਈ ਉਤਸ਼ਾਹਿਤ ਕੀਤਾ।

Leave a Reply

Your email address will not be published. Required fields are marked *