BREAKING PUNJAB

Fastest Punjab & National News in Punjabi and Hindi

ਕਾਹਨਪੁਰ ‘ਚ ਮਹਿਲਾਵਾਂ ਨੂੰ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਸਬੰਧੀ ਕੀਤਾ ਜਾਗਰੂਕ

Awareness program in Fatehgarh sahib

ਅਮਲੋਹ: ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ, ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਕਾਹਨਪੁਰ ਵਿੱਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮਹਿਲਾਵਾਂ ਨੂੰ ਘਰੇਲੂ ਹਿੰਸਾ, ਕਾਨੂੰਨੀ ਸੁਰੱਖਿਆ ਅਤੇ ਐਮਰਜੈਂਸੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕੋ ਥਾਂ ‘ਤੇ ਪੁਲਿਸ ਸਹਾਇਤਾ, ਡਾਕਟਰੀ ਇਲਾਜ, ਮਨੋਵਿਗਿਆਨਕ ਕਾਊਂਸਲਿੰਗ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਂਦਾ ਹੈ।

ਸਖੀ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਮਹਿਲਾਵਾਂ ਨੂੰ ਹਿੰਸਾ ਦੀਆਂ ਵੱਖ-ਵੱਖ ਕਿਸਮਾਂ, ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ, ਪੋਸ਼ (POSH) ਐਕਟ ਅਤੇ ਪੰਜਾਬ ਸਰਕਾਰ ਦੇ ‘ਹਿਫਾਜ਼ਤ ਪ੍ਰੋਜੈਕਟ’ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੰਕਟ ਦੀ ਸਥਿਤੀ ਵਿੱਚ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਦੀਆਂ ਸੇਵਾਵਾਂ ਬਾਰੇ ਹੋਰ ਜਾਣਕਾਰੀ ਲਈ 01763-233054, 99881-00415 ਅਤੇ 77107-58976 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *