ਖੰਨਾ,
ਗੁਰਦੁਆਰਾ ਬਾਬਾ ਨਿਰਗੁਣ ਦਾਸ ਸਾਹਿਬ, ਖੰਨਾ ਖੁਰਦ ਵਿਖੇ ਲਗਾਏ ਗਏ ਸਵੈ-ਇੱਛੁਕ ਖੂਨਦਾਨ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪ ਵਿੱਚ ਵੱਖ-ਵੱਖ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸਮਾਜਸੇਵੀਆਂ ਅਤੇ ਸੰਗਤ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
ਸਰਕਾਰੀ ਹਸਪਤਾਲ ਖੰਨਾ ਦੀ ਟੀਮ ਨੇ ਬਲੱਡ ਬੈਂਕ ਇੰਚਾਰਜ ਡਾ. ਕਰਨਪ੍ਰੀਤ ਕੌਰ ਦੀ ਦੇਖਰੇਖ ਹੇਠ ਖੂਨ ਇਕੱਤਰ ਕੀਤਾ। ਕੈਂਪ ਦੌਰਾਨ ਖੂਨਦਾਨੀਆਂ ਦਾ ਉਤਸ਼ਾਹ ਦੇਖਣਯੋਗ ਰਿਹਾ ਅਤੇ ਉਨ੍ਹਾਂ ਨੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਵੱਧ-ਚੜ੍ਹ ਕੇ ਖੂਨਦਾਨ ਕੀਤਾ।
ਇਸ ਮੌਕੇ ਡਾ. ਕਰਨਪ੍ਰੀਤ ਕੌਰ ਨੇ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨਾਂ ਵਿੱਚੋਂ ਇੱਕ ਹੈ, ਜਿਸ ਦਾ ਕੋਈ ਬਦਲ ਨਹੀਂ। ਉਨ੍ਹਾਂ ਕਿਹਾ ਕਿ ਇੱਕ ਯੂਨਿਟ ਖੂਨ ਕਈ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਸਿਹਤਮੰਦ ਨਾਗਰਿਕਾਂ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਐਮਰਜੈਂਸੀ ਸਮੇਂ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲਬਧ ਕਰਵਾਇਆ ਜਾ ਸਕਦਾ ਹੈ।
ਕੈਂਪ ਦੇ ਆਯੋਜਕਾਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੇ ਜਾਣਗੇ।












Leave a Reply