ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਮਨਜ਼ੂਰੀ ਅਤੇ ਨਿਗਰਾਨੀ ਤੋਂ ਬਿਨਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਪ੍ਰਵਾਨਗੀ ਨਵੀਆਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ ਅਤੇ ਨਾ ਹੀ ਪੁਰਾਣੀਆਂ ਖੂਹੀਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚੋਂ ਇੱਟਾਂ ਜਾਂ ਹੋਰ ਮਟੀਰੀਅਲ ਕੱਢੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੱਚੀਆਂ ਖੂਹੀਆਂ ਕਾਰਨ ਅਕਸਰ ਦੁਰਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਵਿੱਚ ਜਾਨੀ ਨੁਕਸਾਨ ਵੀ ਹੋ ਚੁੱਕਾ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਨਾਹੀ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ।












Leave a Reply