BREAKING PUNJAB

Fastest Punjab & National News in Punjabi and Hindi

ਐਸ.ਆਈ.ਆਰ. ਸਬੰਧੀ ਸ਼ਿਕਾਇਤਾਂ ਲਈ ਟੋਲ ਫਰੀ ਨੰਬਰ 1950 ਅਤੇ ਈ-ਮੇਲ ਜਾਰੀ, ਜ਼ਿਲ੍ਹਾ ਪੱਧਰ ‘ਤੇ ਸ਼ਿਕਾਇਤ ਨਿਵਾਰਣ ਸੈੱਲ ਕਾਇਮ

Dc Fatehgarh Sahib On SIR

ਫ਼ਤਹਿਗੜ੍ਹ ਸਾਹਿਬ,
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਦੌਰਾਨ ਵੋਟਰਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ‘ਤੇ ਸ਼ਿਕਾਇਤ ਨਿਵਾਰਣ ਸੈੱਲ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਵਾਉਣ ਲਈ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1950 ਹੈ। ਇਸ ਨੰਬਰ ‘ਤੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਦੀ ਦੂਜੀ ਮੰਜ਼ਿਲ ‘ਤੇ ਕਮਰਾ ਨੰਬਰ 312 ਵਿੱਚ ਬਣਾਏ ਗਏ ਹੈਲਪ ਡੈਸਕ ‘ਤੇ ਜਾ ਕੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਈ-ਮੇਲ ਆਈ.ਡੀ. Grievancesredressalcellfgs@gmail.com ਵੀ ਜਾਰੀ ਕੀਤੀ ਗਈ ਹੈ, ਜਿਸ ‘ਤੇ ਕੋਈ ਵੀ ਨਾਗਰਿਕ ਆਪਣੀ ਸ਼ਿਕਾਇਤ ਸਿੱਧੇ ਭੇਜ ਸਕਦਾ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤ ਨਿਵਾਰਣ ਸੈੱਲ ਵਿੱਚ ਤਾਇਨਾਤ ਅਧਿਕਾਰੀ ਹਰ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਕੇ ਨਿਰਧਾਰਿਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਕਰਨਗੇ। ਇਸ ਉਪਰਾਲੇ ਦਾ ਮਕਸਦ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਲੋਕਾਂ ਲਈ ਸੁਗਮ ਬਣਾਉਣਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਟੋਲ ਫਰੀ ਨੰਬਰ 1950, ਈ-ਮੇਲ Grievancesredressalcellfgs@gmail.com ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਹੈਲਪ ਡੈਸਕ ਦਾ ਲਾਭ ਉਠਾਇਆ ਜਾਵੇ।

Leave a Reply

Your email address will not be published. Required fields are marked *