BREAKING PUNJAB

Fastest Punjab & National News in Punjabi and Hindi

ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਚਨਾਰਥਲ ਕਲਾਂ ਵਿੱਚ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ

Dc Fatehgarh Sahi5

ਫਤਹਿਗੜ੍ਹ ਸਾਹਿਬ, 20 ਜੂਨ:
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ 21 ਜੂਨ ਨੂੰ ਪਿੰਡ ਚਨਾਰਥਲ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਡਰੋਨ ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ ਆਮ ਲੋਕਾਂ ਅਤੇ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਯੂ.ਏ.ਵੀ. (UAV) ਜਾਂ ਡਰੋਨ ਕੈਮਰੇ ਉਡਾਉਣ ਦੀ ਮਨਾਹੀ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਆਮਦ ਦੌਰਾਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਅਕਸਰ ਅਜਿਹੇ ਸਮਾਗਮਾਂ ਦੌਰਾਨ ਆਮ ਲੋਕਾਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਪੱਖੋਂ ਖਤਰਾ ਪੈਦਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਸੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *