BREAKING PUNJAB

Fastest Punjab & National News in Punjabi and Hindi

ਖੰਨਾ ਨੈਸ਼ਨਲ ਹਾਈਵੇ ‘ਤੇ ਦੋ ਬੋਲੇਰੋ ਪਿਕਅੱਪਾਂ ਦੀ ਟੱਕਰ, ਇੱਕ ਦੀ ਮੌਤ, ਪੰਜ ਜ਼ਖ਼ਮੀ

Accident in khanna

ਖੰਨਾ: ਨੈਸ਼ਨਲ ਹਾਈਵੇ ‘ਤੇ ਬੀਜਾ ਨੇੜੇ ਰਾਇਲ ਟੱਚ ਕੋਲ ਸ਼ਨੀਵਾਰ ਸਵੇਰੇ ਦੋ ਬੋਲੇਰੋ ਪਿਕਅੱਪ ਗੱਡੀਆਂ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਮੁੜ ਸੁਚਾਰੂ ਬਣਾਇਆ।

ਸੜਕ ਸੁਰੱਖਿਆ ਫੋਰਸ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇੱਕ ਬੋਲੇਰੋ ਪਿਕਅੱਪ ਦਾ ਟਾਇਰ ਫਟਣ ਕਾਰਨ ਉਹ ਸੜਕ ਦੇ ਵਿਚਕਾਰ ਖੜ੍ਹੀ ਹੋ ਗਈ। ਇਸ ਦੌਰਾਨ ਪਿੱਛੋਂ ਆ ਰਹੀ ਦੂਜੀ ਬੋਲੇਰੋ ਪਿਕਅੱਪ ਉਸ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਸਵਾਰ ਜ਼ਖ਼ਮੀ ਹੋ ਗਏ।

ਮ੍ਰਿਤਕ ਦੀ ਪਛਾਣ ਇਸ਼ਰਾਰ, ਵਾਸੀ ਗੋਰਖਪੁਰ (ਉੱਤਰ ਪ੍ਰਦੇਸ਼), ਵਜੋਂ ਹੋਈ ਹੈ।

ਜ਼ਖ਼ਮੀਆਂ ਦੀ ਪਛਾਣ ਮਨੀਸ਼ (ਵਾਸੀ ਸਹਾਰਨਪੁਰ, ਉੱਤਰ ਪ੍ਰਦੇਸ਼), ਮੁਹੰਮਦ ਇਜਹਾਰ (ਵਾਸੀ ਹਰਿਦੁਆਰ, ਉੱਤਰਾਖੰਡ), ਉਮਰ (ਵਾਸੀ ਗੋਰਖਪੁਰ, ਉੱਤਰ ਪ੍ਰਦੇਸ਼), ਸੋਨੂ (ਵਾਸੀ ਗੋਰਖਪੁਰ, ਉੱਤਰ ਪ੍ਰਦੇਸ਼) ਅਤੇ ਉਜਾਕਤ (ਵਾਸੀ ਸਹਾਰਨਪੁਰ, ਉੱਤਰ ਪ੍ਰਦੇਸ਼) ਵਜੋਂ ਹੋਈ ਹੈ।

ਐੱਸਐੱਸਐੱਫ ਦੀ ਟੀਮ ਨੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਕਰਵਾ ਕੇ ਆਵਾਜਾਈ ਬਹਾਲ ਕਰਵਾਈ। ਘਟਨਾ ਦੀ ਸੂਚਨਾ ਖੰਨਾ ਕੰਟਰੋਲ ਰੂਮ ਨੂੰ ਵੀ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *