ਫ਼ਤਹਿਗੜ੍ਹ ਸਾਹਿਬ: ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਦੇ ਲੁਧਿਆਣਾ ਖੇਤਰ ਦੇ ਖੇਤਰੀ ਪ੍ਰਬੰਧਕ ਸ਼੍ਰੀ ਮੋਹਨ ਸਵਰੂਪ ਨੇ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਇਫਕੋ ਵੱਲੋਂ ਸਹਿਕਾਰੀ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ, ਕਿਸਾਨ ਭਲਾਈ ਪ੍ਰੋਗਰਾਮਾਂ ਅਤੇ ਨੈਨੋ ਖਾਦਾਂ ਦੇ ਟ੍ਰਾਇਲਾਂ ਤੇ ਉਨ੍ਹਾਂ ਦੇ ਪ੍ਰਚਾਰ-ਪ੍ਰਸਾਰ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼੍ਰੀ ਮੋਹਨ ਸਵਰੂਪ ਨੇ ਡਾ. ਜਗਦੇਵ ਸਿੰਘ ਨੂੰ ਨੈਨੋ ਯੂਰੀਆ ਅਤੇ ਨੈਨੋ ਡੀਏਪੀ ਦੀ ਵਰਤੋਂ ਨਾਲ ਕਿਸਾਨਾਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਫਕੋ ਵੱਲੋਂ ਕਿਸਾਨਾਂ ਨੂੰ ਆਧੁਨਿਕ ਅਤੇ ਟਿਕਾਊ ਖੇਤੀ ਤਕਨੀਕਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਡਾ. ਜਗਦੇਵ ਸਿੰਘ ਨੇ ਖੇਤੀਬਾੜੀ ਖੇਤਰ ਵਿੱਚ ਇਫਕੋ ਦੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਕਿਸਾਨਾਂ ਤੱਕ ਨਵੀਆਂ ਤਕਨੀਕਾਂ ਅਤੇ ਨਵੀਨਤਮ ਖੇਤੀ ਹੱਲ ਪਹੁੰਚਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਮੁਲਾਕਾਤ ਦੌਰਾਨ ਇਫਕੋ ਦੇ ਫ਼ਤਹਿਗੜ੍ਹ ਸਾਹਿਬ ਪ੍ਰਬੰਧਕ ਸ਼੍ਰੀ ਹਿਮਾਂਸ਼ੂ ਜੈਨ ਵੀ ਹਾਜ਼ਰ ਸਨ।












Leave a Reply