https://www.youtube.com/watch?v=jx6gUBfD4jE
ਮਾਛੀਵਾੜਾ ਦੇ ਨਜ਼ਦੀਕੀ ਪਿੰਡ ਸਲਾਣਾ ਬੇਟ ਵਿੱਚ ਇਕ ਬਹੁਤ ਹੀ ਦੁੱਖਦਾਈ ਹਾਦਸਾ ਵਾਪਰਿਆ, ਜਿਸ ਵਿੱਚ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਂਦਿਆਂ ਨੌਜਵਾਨ ਕਿਸਾਨ ਮਨਦੀਪ ਸਿੰਘ (42) ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪਿੰਡ ਵਾਸੀਆਂ ਮੁਤਾਬਕ ਸ਼ਾਟ ਸਰਕਟ ਕਾਰਨ ਖੇਤਾਂ ਵਿੱਚ ਖੜ੍ਹੇ ਨਾੜ ਨੂੰ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਮਨਦੀਪ ਸਿੰਘ ਦੀ ਖੜ੍ਹੀ ਕਣਕ ਵੱਲ ਵਧਣ ਲੱਗੀ। ਆਪਣੀ ਫਸਲ ਨੂੰ ਬਚਾਉਣ ਲਈ ਮਨਦੀਪ ਸਿੰਘ ਟ੍ਰੈਕਟਰ ਲੈ ਕੇ ਮੌਕੇ ‘ਤੇ ਪਹੁੰਚਿਆ ਅਤੇ ਹੋਰ ਪਿੰਡ ਵਾਸੀਆਂ ਨਾਲ ਮਿਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗ ਪਿਆ।
ਅੱਗ ਨੂੰ ਬੁਝਾਉਂਦੇ ਸਮੇਂ ਜਦੋਂ ਉਸਨੇ ਆਪਣੀ ਫਸਲ ਨੂੰ ਅੱਗ ਦੀ ਲਪੇਟ ਵਿੱਚ ਆਉਂਦੇ ਦੇਖਿਆ ਤਾਂ ਉਹ ਬਿਨਾਂ ਧੂੰਏ ਦੀ ਪਰਵਾਹ ਕੀਤੇ ਉਸਨੂੰ ਬਚਾਉਣ ਵਿੱਚ ਜੁਟ ਗਿਆ। ਇਸ ਦੌਰਾਨ ਵੱਧਦੇ ਧੂੰਏ ਅਤੇ ਘਬਰਾਹਟ ਕਾਰਨ ਉਸਨੂੰ ਦਿਲ ਦਾ ਦੌਰਾ ਪੈ ਗਿਆ। ਪਿੰਡ ਵਾਸੀਆਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਮਨਦੀਪ ਸਿੰਘ ਆਪਣੇ ਪਿੱਛੇ ਦੋ ਨਿੱਘੇ ਬੱਚੇ, ਪਤਨੀ ਅਤੇ ਵਿਧਵਾ ਮਾਂ ਛੱਡ ਗਿਆ ਹੈ। ਉਸਦੇ ਪਿਤਾ ਦੀ ਮੌਤ ਵੀ ਡੇਢ ਸਾਲ ਪਹਿਲਾਂ ਹੋ ਚੁੱਕੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਕਿਸਾਨ ਯੂਨੀਅਨ ਦੀ ਮੰਗ
ਘਟਨਾ ਦੀ ਸੂਚਨਾ ਮਿਲਣ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਮੌਕੇ ‘ਤੇ ਪਹੁੰਚੇ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਕੁਝ ਅਜਿਹੇ ਸਥਾਨ ਹਨ ਜਿੱਥੇ ਹਰ ਸਾਲ ਸ਼ਾਟ ਸਰਕਟ ਕਾਰਨ ਅੱਗ ਲੱਗਦੀ ਹੈ। ਇਸ ਲਈ ਬਿਜਲੀ ਵਿਭਾਗ ਨੂੰ ਤੁਰੰਤ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਅਹੂਜਾ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ।












Leave a Reply