BREAKING PUNJAB

Fastest Punjab & National News in Punjabi and Hindi

ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿੱਚ ਹੁਣ ਨਹੀਂ ਲੱਗੇਗੀ ਸਬਜ਼ੀ ਮੰਡੀ

Guru amardass market

ਖੰਨਾ: ਗੁਰੂ ਅਮਰਦਾਸ ਮਾਰਕੀਟ ਵਿੱਚ ਲੱਗਣ ਵਾਲੀ ਸਬਜ਼ੀ ਮੰਡੀ ਹੁਣ ਅੱਗੇ ਤੋਂ ਨਹੀਂ ਲੱਗੇਗੀ। ਇਸ ਸਬੰਧੀ ਫੈਸਲਾ ਗੁਰੂ ਅਮਰਦਾਸ ਮਾਰਕੀਟ ਐਸੋਸੀਏਸ਼ਨ ਵੱਲੋਂ ਸਰਵਸੰਮਤੀ ਨਾਲ ਲਿਆ ਗਿਆ ਹੈ।


ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਾਰਕੀਟ ਵਿੱਚ ਇਸ ਸਮੇਂ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਕਾਰਨ ਪਾਰਕਿੰਗ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸ ਤੋਂ ਇਲਾਵਾ ਸਬਜ਼ੀਆਂ ਦੀਆਂ ਰੇਹੜੀਆਂ ਲੱਗਣ ਕਾਰਨ ਆਵਾਜਾਈ ਵਿੱਚ ਵੀ ਦਿੱਕਤ ਆ ਰਹੀ ਸੀ।


ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਐਸੋਸੀਏਸ਼ਨ ਨੇ ਸਰਵਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਹੁਣ ਗੁਰੂ ਅਮਰਦਾਸ ਮਾਰਕੀਟ ਵਿੱਚ ਕਿਸੇ ਵੀ ਤਰ੍ਹਾਂ ਦੀ ਸਬਜ਼ੀ ਦੀ ਰੇਹੜੀ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ।


ਐਸੋਸੀਏਸ਼ਨ ਨੇ ਕਿਹਾ ਕਿ ਇਹ ਫੈਸਲਾ ਮਾਰਕੀਟ ਵਿੱਚ ਸੁਚੱਜੀ ਆਵਾਜਾਈ, ਪਾਰਕਿੰਗ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

Leave a Reply

Your email address will not be published. Required fields are marked *