ਫ਼ਤਹਿਗੜ੍ਹ ਸਾਹਿਬ, 23 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਐਲਆਈਸੀ ਅਤੇ ਅੰਨਪੂਰਣਾ ਫਾਇਨਾਂਸ ਕੰਪਨੀ ਵੱਲੋਂ ਬੀਮਾ ਸਖ਼ੀ ਅਤੇ ਫੀਲਡ ਅਫਸਰਾਂ ਦੀ ਭਰਤੀ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਦੀ ਚੋਣ ਲਈ 24 ਜੂਨ ਨੂੰ ਇੰਟਰਵਿਊ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੀਮਾ ਸਖ਼ੀ ਅਤੇ ਫੀਲਡ ਅਫਸਰ ਦੀਆਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਘੱਟੋ-ਘੱਟ ਵਿਦਿਅਕ ਯੋਗਤਾ 12ਵੀਂ ਪਾਸ ਰੱਖੀ ਗਈ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 16 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇੰਟਰਵਿਊ 24 ਜੂਨ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਮਰਾ ਨੰਬਰ 127, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾਣਗੇ।
ਉਨ੍ਹਾਂ ਜ਼ਿਲ੍ਹੇ ਦੇ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਅਤੇ ਰਿਜ਼ਿਊਮੇ ਸਮੇਤ ਇਸ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।
ਮੁੱਖ ਜਾਣਕਾਰੀ
- ਅਸਾਮੀਆਂ: ਬੀਮਾ ਸਖ਼ੀ, ਫੀਲਡ ਅਫਸਰ
- ਉਮਰ ਸੀਮਾ: 18 ਤੋਂ 28 ਸਾਲ
- ਵਿਦਿਅਕ ਯੋਗਤਾ: 12ਵੀਂ ਪਾਸ
- ਤਨਖਾਹ: ₹16,000 ਪ੍ਰਤੀ ਮਹੀਨਾ
- ਮਿਤੀ: 24 ਜੂਨ
- ਸਮਾਂ: ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ
- ਸਥਾਨ: ਕਮਰਾ ਨੰਬਰ 127, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ।












Leave a Reply