BREAKING PUNJAB

Fastest Punjab & National News in Punjabi and Hindi

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਹਲਕਾ ਅਮਲੋਹ ਦੇ ਚੋਣ ਅਮਲੇ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

Meeting in dc office

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਹਲਕਾ ਅਮਲੋਹ ਦੇ ਚੋਣ ਅਮਲੇ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

ਫ਼ਤਹਿਗੜ੍ਹ ਸਾਹਿਬ, ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਹਲਕਾ ਅਮਲੋਹ ਦੇ ਚੋਣ ਅਮਲੇ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।

ਇਸ ਟ੍ਰੇਨਿੰਗ ਵਿੱਚ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਸੁਪਰਵਾਈਜ਼ਰਾਂ, ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਤਕਨੀਕੀ ਸਟਾਫ, ਕਾਨੂੰਗੋਆਂ ਅਤੇ ਕਲਰਕ ਆਪਰੇਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਬੀ.ਐਲ.ਓਜ਼ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਮੌਕੇ ‘ਤੇ ਹੀ ਜਵਾਬ ਦਿੱਤੇ ਗਏ।

ਅਧਿਕਾਰੀਆਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਜਾਂ ਦੋਹਰੀ ਐਂਟਰੀਆਂ ਦੀ ਪਛਾਣ ਕਰਕੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਭਰੋਸੇਯੋਗ ਬਣਾਉਣਾ ਹੈ।

ਟ੍ਰੇਨਿੰਗ ਦੌਰਾਨ ਚੋਣ ਅਧਿਕਾਰੀਆਂ ਨੇ ਚੋਣ ਅਮਲੇ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਰਪੱਖਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹੇ ਅਤੇ ਹਰ ਜਾਣਕਾਰੀ ਦੀ ਪੂਰੀ ਤਸਦੀਕ ਕੀਤੀ ਜਾਵੇ।

ਇਸ ਮੌਕੇ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ, ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ, ਡਾਟਾ ਐਂਟਰੀ ਅਤੇ ਆਨਲਾਈਨ ਪ੍ਰਕਿਰਿਆਵਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਚੋਣ ਅਧਿਕਾਰੀਆਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਸਮੇਂ ਸਿਰ ਭਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਨਿਰਮਲਾ ਰਾਣੀ ਸਮੇਤ ਚੋਣ ਅਮਲੇ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *