ਮਰੀਜ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੋ ਘੰਟੇ ਚੱਲਿਆ ਸੁਰੱਖਿਆ ਅਭਿਆਸ
ਲੁਧਿਆਣਾ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਵਿਸ਼ੇਸ਼ ‘ਬੰਬ ਥ੍ਰੈੱਟ ਮੌਕ ਡਰਿੱਲ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।
ਇਹ ਸੁਰੱਖਿਆ ਅਭਿਆਸ ਲੁਧਿਆਣਾ ਪੁਲਿਸ ਦੇ ਬੰਬ ਸਕੁਐਡ ਦੇ ਸਹਿਯੋਗ ਨਾਲ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ। ਡਰਿੱਲ ਹਸਪਤਾਲ ਦੇ ਨਿਊਕਲੀਅਰ ਮੈਡੀਸਨ ਵੇਟਿੰਗ ਏਰੀਆ ਵਿੱਚ ਕਰਵਾਈ ਗਈ, ਜਿੱਥੇ ਐਮਰਜੈਂਸੀ ਸਥਿਤੀ ਵਿੱਚ ਅਪਣਾਈ ਜਾਣ ਵਾਲੀ ਕਾਰਵਾਈ ਦਾ ਅਭਿਆਸ ਕੀਤਾ ਗਿਆ।
ਹਸਪਤਾਲ ਪ੍ਰਬੰਧਨ ਅਨੁਸਾਰ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਐਮਰਜੈਂਸੀ ਦੀ ਸਥਿਤੀ ਵਿੱਚ ਹਸਪਤਾਲ ਦੇ ਸੁਰੱਖਿਆ ਸਟਾਫ਼, ਡਾਕਟਰਾਂ, ਪ੍ਰਬੰਧਕਾਂ ਅਤੇ ਸਥਾਨਕ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਆਪਸੀ ਤਾਲਮੇਲ, ਮੁਸਤੈਦੀ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਪਰਖਣਾ ਸੀ।
ਪ੍ਰਬੰਧਨ ਨੇ ਦੱਸਿਆ ਕਿ ਮਰੀਜ਼ਾਂ ਅਤੇ ਸਟਾਫ਼ ਦੀ ਸੁਰੱਖਿਆ ਹਸਪਤਾਲ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਸੰਭਾਵੀ ਸੰਕਟਕਾਲੀਨ ਸਥਿਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਹੁਤ ਮਹੱਤਵਪੂਰਨ ਸਾਬਤ ਹੁੰਦੀਆਂ ਹਨ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਇੱਕ ਰੂਟੀਨ ਸੁਰੱਖਿਆ ਪ੍ਰਕਿਰਿਆ ਦਾ ਹਿੱਸਾ ਸੀ ਅਤੇ ਇਸ ਦੌਰਾਨ ਹਸਪਤਾਲ ਦੀਆਂ ਐਮਰਜੈਂਸੀ ਅਤੇ ਆਮ ਸਿਹਤ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਆਮ ਵਾਂਗ ਸੁਚਾਰੂ ਢੰਗ ਨਾਲ ਚਲਦੀਆਂ ਰਹੀਆਂ।












Leave a Reply