BREAKING PUNJAB

Fastest Punjab & National News in Punjabi and Hindi

ਫ਼ਤਹਿਗੜ੍ਹ ਸਾਹਿਬ: ਭਾਖੜਾ ਨਹਿਰ ਦੀ ਪਟੜੀ ‘ਤੇ ਵਾਹਨ ਚਲਾਉਣ ਅਤੇ ਨਹਿਰ ਵਿੱਚ ਤੈਰਨ ‘ਤੇ ਪਾਬੰਦੀ

Order by dc Fatehgarh Sahib sona thind

ਫ਼ਤਹਿਗੜ੍ਹ ਸਾਹਿਬ, ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਸੁਰੱਖਿਆ ਅਤੇ ਜਨਤਕ ਸ਼ਾਂਤੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਅਹਿਮ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਦੀ ਪਟੜੀ ਉੱਤੇ ਕਿਸੇ ਵੀ ਅਣ-ਅਧਿਕਾਰਤ ਵਾਹਨ ਦੇ ਚਲਾਉਣ ਅਤੇ ਨਹਿਰ ਵਿੱਚ ਤੈਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੈਨਾਲ ਦੀ ਮੁਰੰਮਤ ਲਈ ਬਣੀ ਪਟੜੀ ਉੱਤੇ ਲੋਕ ਅਕਸਰ ਆਪਣੇ ਵਾਹਨ ਲੈ ਜਾਂਦੇ ਹਨ ਅਤੇ ਕਈ ਵਾਰ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸਤ੍ਰ, ਅਸਲਾ, ਵਿਸਫੋਟਕ ਸਮੱਗਰੀ, ਜਲਣਸ਼ੀਲ ਪਦਾਰਥਾਂ ਅਤੇ ਟਕੂਏ, ਬਰਛੇ ਆਦਿ ਵਰਗੇ ਤੇਜ਼ ਹਥਿਆਰ ਲਿਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਹਾਲਾਂਕਿ ਇਹ ਹੁਕਮ ਆਰਮੀ, ਪੈਰਾ ਮਿਲਟਰੀ ਫੋਰਸਾਂ, ਵਰਦੀਧਾਰੀ ਪੁਲਿਸ ਕਰਮਚਾਰੀਆਂ, ਕਾਨੂੰਨੀ ਜਾਂ ਧਾਰਮਿਕ ਰੀਤੀ-ਰਿਵਾਜਾਂ ਤਹਿਤ ਹਥਿਆਰ ਰੱਖਣ ਵਾਲੇ ਵਿਅਕਤੀਆਂ ਅਤੇ ਸਰਕਾਰੀ ਸੁਰੱਖਿਆ ਪ੍ਰਾਪਤ ਲੋਕਾਂ ‘ਤੇ ਲਾਗੂ ਨਹੀਂ ਹੋਣਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *