BREAKING PUNJAB

Fastest Punjab & National News in Punjabi and Hindi

ਮੰਡੀ ਗੋਬਿੰਦਗੜ੍ਹ ਵਿੱਚ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

Protest by Muslims in mandi Gobindgarh

ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਦੀ ਈਦਗਾਹ ਕਲੋਨੀ ਵਿੱਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਅਤੇ ਮਜਲਿਸ ਅਹਿਰਾਰ-ਏ-ਇਸਲਾਮ ਹਿੰਦ ਦੇ ਆਗੂਆਂ ਵੱਲੋਂ ਪੈਗੰਬਰ ਮੁਹੰਮਦ ਸਾਹਿਬ ਬਾਰੇ ਸੋਸ਼ਲ ਮੀਡੀਆ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਦੋਸ਼ਾਂ ਦੇ ਵਿਰੋਧ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਇੱਕ ਪੁਤਲਾ ਵੀ ਫੂਕਿਆ।

ਪ੍ਰਦਰਸ਼ਨ ਤੋਂ ਬਾਅਦ ਭਾਈਚਾਰੇ ਦੇ ਨੁਮਾਇੰਦਿਆਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਸਬ-ਡਿਵੀਜ਼ਨ ਅਮਲੋਹ ਦੇ ਪ੍ਰਸ਼ਾਸਨ ਨੂੰ ਸੌਂਪਿਆ, ਜਿਸ ਨੂੰ ਨਾਇਬ ਤਹਿਸੀਲਦਾਰ ਸਪਰਸ਼ ਕੌਰ ਨੇ ਪ੍ਰਾਪਤ ਕੀਤਾ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੰਗ ਪੱਤਰ ਸਬੰਧਤ ਅਧਿਕਾਰੀਆਂ ਤੱਕ ਭੇਜਿਆ ਜਾਵੇਗਾ।

ਇਸ ਮੌਕੇ ਕੌਂਸਲਰ ਸਲੀਮ ਗਗੜੀ ਨੇ ਦੱਸਿਆ ਕਿ ਲੁਧਿਆਣਾ ਦੇ ਸ਼ਾਹੀ ਇਮਾਮ ਦੀ ਅਪੀਲ ‘ਤੇ ਪੰਜਾਬ ਭਰ ਵਿੱਚ ਜੁੰਮੇ ਦੀ ਨਮਾਜ਼ ਤੋਂ ਬਾਅਦ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿੱਚ ਵੀ ਇਸੇ ਅਪੀਲ ਤਹਿਤ ਲੋਕਾਂ ਨੇ ਸ਼ਾਂਤੀਪੂਰਵਕ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ।

ਮਜਲਿਸ ਅਹਿਰਾਰ-ਏ-ਇਸਲਾਮ ਹਿੰਦ, ਅਮਲੋਹ ਦੇ ਪ੍ਰਧਾਨ ਮੁਹੰਮਦ ਆਰਿਫ ਖਾਨ ਨੇ ਦੋਸ਼ ਲਗਾਇਆ ਕਿ ਦਿੱਲੀ ਦੀ ਇੱਕ ਔਰਤ ਵੱਲੋਂ ਸੋਸ਼ਲ ਮੀਡੀਆ ‘ਤੇ ਪੈਗੰਬਰ ਮੁਹੰਮਦ ਸਾਹਿਬ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ, ਜਿਸ ਨਾਲ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਨਾਲ ਸਬੰਧਤ ਇਤਰਾਜ਼ਯੋਗ ਟਿੱਪਣੀਆਂ ਸਮਾਜਿਕ ਸਦਭਾਵਨਾ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਸਮੇਂ ਸਿਰ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮੁਹੰਮਦ ਸਲਮਾਨ ਨੇ ਵੀ ਸਰਕਾਰ ਕੋਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ।

ਰੋਸ ਪ੍ਰਦਰਸ਼ਨ ਵਿੱਚ ਬਲਜੀਤ ਖਾਨ, ਸਲੀਮ ਗਗੜੀ, ਮੁਹੰਮਦ ਆਰਿਫ ਖਾਨ, ਇਮਾਮ ਅੰਸਾਰੀ, ਨਈਮ ਅਹਿਮਦ, ਸਲੀਮ ਬਿੱਟੂ, ਅਰਮਾਨ, ਰਿਜਵਾਨ, ਗੁੱਡੂ ਮੁਹੰਮਦ, ਮੁਰਤਜ਼ਾ ਮੁਹੰਮਦ, ਗੁਲਜ਼ਾਰ ਮੁਹੰਮਦ, ਸਰਫਰਾਜ, ਮਹਿਫੂਜ਼ ਅਲੀ, ਮੁਹੰਮਦ ਸੈਫੀ, ਮੁਹੰਮਦ ਕੈਫੀ ਸਮੇਤ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਰਹੇ।

Leave a Reply

Your email address will not be published. Required fields are marked *