BREAKING PUNJAB

Fastest Punjab & National News in Punjabi and Hindi

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ’ਚ ਜ਼ਿਲ੍ਹੇ ਦੇ ਚਾਰ ਵਿਦਿਆਰਥੀਆਂ ਨੇ ਕੀਤੀ ਮੈਰਿਟ ਹਾਸਲ

img 20260612 wa0010

ਫਤਹਿਗੜ੍ਹ ਸਾਹਿਬ, ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE) 2025 ਵਿੱਚ ਜ਼ਿਲ੍ਹੇ ਦੇ ਚਾਰ ਹੋਣਹਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਦੱਸਿਆ ਕਿ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ, ਫਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਸਾਨੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਦੇ ਸਾਹਿਲ ਖਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀ ਨਵਜੌਤ ਕੌਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਨਵਜੌਤ ਕੌਰ ਨੇ ਇਸ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਇਹ ਵਿਦਿਆਰਥੀ ਹੁਣ ਗਿਆਰਵੀਂ ਅਤੇ ਬਾਰਵੀਂ ਜਮਾਤ ਦੌਰਾਨ ਅਗਲੇ ਦੋ ਸਾਲਾਂ ਲਈ ਵਜ਼ੀਫਾ ਸਕੀਮ ਦੇ ਹੱਕਦਾਰ ਬਣ ਗਏ ਹਨ। ਇਹ ਪ੍ਰਾਪਤੀ ਨਾ ਸਿਰਫ਼ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ, ਸਗੋਂ ਜ਼ਿਲ੍ਹੇ ਦੇ ਸਿੱਖਿਆ ਖੇਤਰ ਲਈ ਵੀ ਮਾਣਮੱਤੀ ਉਪਲਬਧੀ ਹੈ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਸਕਣ ਅਤੇ ਹੋਰ ਉੱਚਾਈਆਂ ਹਾਸਲ ਕਰ ਸਕਣ।

Leave a Reply

Your email address will not be published. Required fields are marked *