BREAKING PUNJAB

Fastest Punjab & National News in Punjabi and Hindi

ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸਾਂਭ-ਸੰਭਾਲ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਅੱਗੇ ਆਏ, ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

Haveli Diwan todar mall

ਫ਼ਤਹਿਗੜ੍ਹ ਸਾਹਿਬ, ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਨੀਵਾਰ ਨੂੰ ਇਤਿਹਾਸਕ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਅਤੇ ਸੰਭਾਲ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਇਹ ਹਵੇਲੀ ਕੌਮੀ ਵਿਰਾਸਤ ਦਾ ਅਨਮੋਲ ਹਿੱਸਾ ਹੈ ਅਤੇ ਇਸ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।


ਦੌਰੇ ਦੌਰਾਨ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਆਗੂ ਭਾਈ ਮਹਿੰਦਰ ਸਿੰਘ ਮਹਿਸਮਪੁਰ ਅਤੇ ਹੋਰ ਅਹੁਦੇਦਾਰਾਂ ਨੇ ਸੰਤ ਸੀਚੇਵਾਲ ਨੂੰ ਹਵੇਲੀ ਨਾਲ ਜੁੜੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਲਾਕੇ ਦਾ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ, ਜਿਸ ਨੂੰ ਤੁਰੰਤ ਦਰੁਸਤ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਜੀ.ਟੀ. ਰੋਡ ਤੋਂ ਜਹਾਜ਼ ਹਵੇਲੀ ਤੱਕ ਜਾਣ ਵਾਲੀ ਕਰੀਬ 5 ਕਿਲੋਮੀਟਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਬਣਾਉਣ ਅਤੇ ਰੇਲਵੇ ਲਾਈਨਾਂ ਹੇਠੋਂ ਰਸਤਾ ਤਿਆਰ ਕਰਨ ਦੀ ਮੰਗ ਵੀ ਰੱਖੀ ਗਈ।


ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਹਾਜ਼ ਹਵੇਲੀ ਦੇ ਵਿਕਾਸ ਪ੍ਰਾਜੈਕਟ ਦਾ ਸਮੁੱਚਾ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਦੌਰੇ ਦੌਰਾਨ ਪੁਰਾਤਤਵ ਵਿਭਾਗ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਤਹਿਸੀਲ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *