ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਸ਼ੁਰੂ ਕੀਤੇ ਗਏ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ।
ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਦਿਨ ਸਰਹਿੰਦ ਬਲਾਕ ਦੇ ਪਿੰਡ ਮਾਧੋਪੁਰ ਅਤੇ ਸਿੱਧੂਵਾਲ ਵਿੱਚ ਡਾਕੂਮੈਂਟਰੀ ਸ਼ੋਅ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਰਧਾ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨਾਂ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਸਮਾਜ ਵਿੱਚ ਸਾਂਝ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।












Leave a Reply