BREAKING PUNJAB

Fastest Punjab & National News in Punjabi and Hindi

ਐਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਗਈ ਟ੍ਰੇਨਿੰਗ, ਵੋਟਰ ਸੂਚੀਆਂ ਦੀ ਸ਼ੁੱਧਤਾ ‘ਤੇ ਜ਼ੋਰ

Sir in Fatehgarh Sahib

।ਫਤਹਿਗੜ੍ਹ ਸਾਹਿਬ:
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਸ ਦੌਰਾਨ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਹੀ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਟ੍ਰੇਨਿੰਗ ਸੈਸ਼ਨਾਂ ਦੀ ਅਗਵਾਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪੂਰਨਤਾ ਨੂੰ ਯਕੀਨੀ ਬਣਾਉਣਾ ਹੈ, ਜਿਸ ਵਿੱਚ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ।

ਟ੍ਰੇਨਿੰਗ ਦੌਰਾਨ ਬੂਥ ਲੈਵਲ ਏਜੰਟਾਂ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ, ਵੋਟਰ ਸੂਚੀ ਵਿੱਚ ਨਵੇਂ ਨਾਮ ਸ਼ਾਮਲ ਕਰਨ ਅਤੇ ਲੋੜੀਂਦੀਆਂ ਸੋਧਾਂ ਕਰਵਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਚੋਣ ਕਮਿਸ਼ਨ ਦੀ ਈ.ਸੀ.ਆਈ. ਨੈੱਟ ਐਪ ਬਾਰੇ ਜਾਣੂ ਕਰਵਾਇਆ ਗਿਆ ਅਤੇ ਮੌਕੇ ‘ਤੇ ਹੀ ਉਨ੍ਹਾਂ ਦੇ ਮੋਬਾਈਲ ਫੋਨਾਂ ਵਿੱਚ ਐਪ ਡਾਊਨਲੋਡ ਵੀ ਕਰਵਾਈ ਗਈ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਐਸ.ਆਈ.ਆਰ.-2026 ਨਾਲ ਸਬੰਧਤ ਕਿੱਟਾਂ ਬੀ.ਐਲ.ਓਜ਼ ਨੂੰ ਵੰਡੀਆਂ ਜਾ ਚੁੱਕੀਆਂ ਹਨ ਅਤੇ 25 ਜੂਨ 2026 ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਸ ਮਹੱਤਵਪੂਰਨ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

Leave a Reply

Your email address will not be published. Required fields are marked *