ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਖੰਨਾ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਲੋਕਾਂ ਵਿੱਚ ਭਰੋਸਾ ਵਧਿਆ ਹੈ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਦਿਆਂ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਲਾਅ ਐਂਡ ਆਰਡਰ ਨੂੰ ਤਰਜੀਹ ਦਿੰਦਿਆਂ ਪੁਲਿਸ ਪ੍ਰਣਾਲੀ ਨੂੰ ਹੋਰ ਚੁਸਤ ਅਤੇ ਜਵਾਬਦੇਹ ਬਣਾਇਆ ਗਿਆ ਹੈ। ਜ਼ਿਲ੍ਹੇ ਵਿੱਚ ਦਿਨ-ਰਾਤ ਨਾਕਾਬੰਦੀਆਂ, ਨਾਈਟ ਡੋਮੀਨੇਸ਼ਨ ਮੁਹਿੰਮਾਂ, ਫਲੈਗ ਮਾਰਚ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਧਾਈ ਗਈ ਗਸ਼ਤ ਕਾਰਨ ਅਪਰਾਧਿਕ ਗਤੀਵਿਧੀਆਂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ।
ਖ਼ਾਸ ਤੌਰ ’ਤੇ ਨਸ਼ਾ ਤਸਕਰਾਂ, ਗੈਂਗਸਟਰ ਤੱਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਨੂੰ ਲੋਕਾਂ ਵੱਲੋਂ ਵੀ ਸਰਾਹਿਆ ਜਾ ਰਿਹਾ ਹੈ। ਖੰਨਾ ਪੁਲਿਸ ਨੇ ਲੁੱਟ-ਖੋਹ, ਚੋਰੀ, ਫਾਇਰਿੰਗ ਅਤੇ ਨਸ਼ਾ ਤਸਕਰੀ ਨਾਲ ਜੁੜੇ ਕਈ ਮਾਮਲਿਆਂ ਨੂੰ ਸੁਲਝਾਉਂਦਿਆਂ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਨ ਲਈ ਵੀ ਖਾਸ ਧਿਆਨ ਦਿੱਤਾ ਹੈ। ਥਾਣਿਆਂ ਅਤੇ ਪੁਲਿਸ ਦਫ਼ਤਰਾਂ ਵਿੱਚ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਿਆ ਅਤੇ ਹੱਲ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਤੁਰੰਤ ਕਾਰਵਾਈ ਦੇਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਤਿਉਹਾਰਾਂ, ਧਾਰਮਿਕ ਸਮਾਗਮਾਂ ਅਤੇ ਜਨਤਕ ਇਕੱਠਾਂ ਦੌਰਾਨ ਵੀ ਖੰਨਾ ਪੁਲਿਸ ਵੱਲੋਂ ਬਿਹਤਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਬਣਿਆ ਰਿਹਾ।
ਸਮਾਜਿਕ ਜਾਗਰੂਕਤਾ ਮੁਹਿੰਮਾਂ ਨੂੰ ਵੀ ਖੰਨਾ ਪੁਲਿਸ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ ਲਈ ਸਮੇਂ-ਸਮੇਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਖੰਨਾ ਵਾਸੀਆਂ ਦਾ ਕਹਿਣਾ ਹੈ ਕਿ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਆਇਆ ਹੈ ਅਤੇ ਲੋਕ ਪਹਿਲਾਂ ਨਾਲੋਂ ਵੱਧ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੁਲਿਸ ਦੀ ਚੁਸਤ ਕਾਰਵਾਈ ਅਤੇ ਲੋਕ-ਹਿਤੈਸ਼ੀ ਰਵੱਈਏ ਨੇ ਖੰਨਾ ਪੁਲਿਸ ਦੀ ਇੱਕ ਸਕਾਰਾਤਮਕ ਛਵੀ ਬਣਾਈ ਹੈ।












Leave a Reply