BREAKING PUNJAB

Fastest Punjab & National News in Punjabi and Hindi

ਮੰਡੀ ਗੋਬਿੰਦਗੜ੍ਹ ‘ਚ ਨਸ਼ਾ ਤਸਕਰੀ ਖ਼ਿਲਾਫ਼ ਐਂਟੀ ਨਾਰਕੋਟਿਕਸ ਫਲਾਇੰਗ ਸਕੁਐਡ ਦਾ ਗਠਨ

Ssp Fatehgarh Sahib shubham Aggarwal

ਫਤਹਿਗੜ੍ਹ ਸਾਹਿਬ, 19 ਜੁਲਾਈ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਨੇ ਨਸ਼ਾ ਤਸਕਰੀ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਵਿਸ਼ੇਸ਼ ਐਂਟੀ ਨਾਰਕੋਟਿਕਸ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਇਹ ਕਦਮ ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੁੱਕਿਆ ਗਿਆ ਹੈ। ਸਕੁਐਡ ਦੀ ਅਗਵਾਈ ਇੰਸਪੈਕਟਰ ਕੁਲਵੰਤ ਸਿੰਘ ਕਰਨਗੇ, ਜੋ ਆਪਣੀ ਟੀਮ ਸਮੇਤ 24 ਘੰਟੇ ਖੇਤਰ ਵਿੱਚ ਸਰਗਰਮ ਰਹਿਣਗੇ।


ਡੀ.ਐੱਸ.ਪੀ. ਅਮਲੋਹ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸਬ-ਡਵੀਜ਼ਨ ਪੱਧਰ ‘ਤੇ ਐੱਸ.ਐੱਚ.ਓ. ਮੰਡੀ ਗੋਬਿੰਦਗੜ੍ਹ ਅਤੇ ਐੱਸ.ਐੱਚ.ਓ. ਅਮਲੋਹ ਦੀ ਅਗਵਾਈ ਹੇਠ ਹਰ ਰੋਜ਼ ਕਾਸੋ (CASO) ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਮਿਲਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਬਾਹਰੋਂ ਆ ਕੇ ਮੰਡੀ ਗੋਬਿੰਦਗੜ੍ਹ ਦਾ ਮਾਹੌਲ ਖਰਾਬ ਕਰਨ ਜਾਂ ਸ਼ਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।


ਐੱਸ.ਐੱਚ.ਓ. ਸੰਦੀਪ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਪੁਲਿਸ ਦੀਆਂ ਟੀਮਾਂ 24 ਘੰਟੇ ਸਰਗਰਮ ਰਹਿਣਗੀਆਂ ਅਤੇ ਨਸ਼ਿਆਂ ਨਾਲ ਸਬੰਧਤ ਹੌਟਸਪਾਟਾਂ ‘ਤੇ ਲਗਾਤਾਰ ਕਾਸੋ ਆਪ੍ਰੇਸ਼ਨ ਚਲਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ‘ਸੇਫ਼ ਪੰਜਾਬ’ ਪੋਰਟਲ ਜਾਂ ਸਿੱਧੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।


ਇਸ ਮੌਕੇ ਇੰਸਪੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ. ਦੇ ਹੁਕਮਾਂ ਅਨੁਸਾਰ ਬਣਾਇਆ ਗਿਆ ਐਂਟੀ ਨਾਰਕੋਟਿਕਸ ਫਲਾਇੰਗ ਸਕੁਐਡ ਡੀ.ਐੱਸ.ਪੀ. ਅਮਲੋਹ ਦੀ ਨਿਗਰਾਨੀ ਹੇਠ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਟੀਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਹੈ, ਜਿਸ ਲਈ ਵਿਸ਼ੇਸ਼ ਤੌਰ ‘ਤੇ ਤਰਬੀਅਤਯਾਫ਼ਤਾ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।

Leave a Reply

Your email address will not be published. Required fields are marked *