BREAKING PUNJAB

Fastest Punjab & National News in Punjabi and Hindi

ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਲਈ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

Training in Fatehgarh sahib

ਫਤਹਿਗੜ੍ਹ ਸਾਹਿਬ, ਪੇਂਡੂ ਖੇਤਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ ਡੇਅਰੀ ਦੇ ਕਿੱਤੇ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਤਹਿਗੜ੍ਹ ਸਾਹਿਬ ਦਲਬੀਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਮੀਦਵਾਰਾਂ ਲਈ ਇਹ ਸਿਖਲਾਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਘੱਟੋ-ਘੱਟ ਪੰਜਵੀਂ ਪਾਸ ਹੋਵੇ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਹੋਣਾ ਲਾਜ਼ਮੀ ਹੈ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਵਿੱਚ ਅਰਜ਼ੀ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ, ਰੱਖ-ਰਖਾਵ, ਖਾਦ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

ਸਿਖਲਾਈ ਲਈ ਫਾਰਮ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਫ਼ਤਰ, ਕਮਰਾ ਨੰਬਰ 406, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਭਰੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ 8146030086 ਅਤੇ 7696010506 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *